ਚਨਾਬ
ਵਿਕਿਪੀਡਿਆ ਤੋਂ
ਚਨਾਬ ਦਰਿਆ (ਚੰਦਰਾਬੰਗਾ ਦਰਿਆ ਵੀ ਕਹਿੰਦੇ ਹਨ) ਚੰਦਰਾ ਅਤੇ ਬੰਗਾ ਦੇ ਮਿਲਾਨ ਨਾਲ ਹਿਮਾਲਿਆ ਦੇ ਕਸ਼ਮੀਰੀ ਭਾਗ ਵਿੱਚ ਬਣਦਾ ਹੈ। ਇਹ ਪੰਜਾਬ ਦੇ ਸਮਤਲ ਮੈਦਾਨਾਂ ਵਿੱਚ ਵਹਿੰਦਾ ਹੋਇਆ ਰਚਨਾ ਅਤੇ ਜੇਚ ਡੋਬਸ ਵਿੱਚ ਸੀਮਾਵਾਂ ਬਣਾਉਦਾ ਹੈ। ਇਹ ਤਰਿੱਮ ਦੇ ਥਾਂ ਉੱਤੇ ਜੇਹਲਮ ਵਿੱਚ ਮਿਲ ਜਾਦਾ ਹੈ, ਅਤੇ ਅੱਗੇ ਰਾਵੀ ਨਾਲ ਵਹਿੰਦਾ ਹੋਇਆ ਸਤਲੁਜ ਰਾਹੀਂ ਅੰਤ ਵਿੱਚਸਿੰਧ ਨਾਲ ਮਿਲ ਜਾਦਾ ਹੈ। ਚਨਾਬ ਦੀ ਕੁੱਲ ਲੰਬਾਈ ਕਰੀਬ 960 ਕਿਲੋਮੀਟਰ ਹੈ।
ਦਰਿਆ ਨੂੰ ਭਾਰਤੀ ਵੈਦਿਕ ਸੱਭਿਅਤਾ ਸਮੇਂ ਅਸੀਕਨੀ ਜਾਂ ਇਸੀਕਨੀ ਅਤੇ ਗਰੀਕਾਂ ਵਲੋਂ ਅਸੀਨਸ ਦੇ ਨਾਂ ਨਾਲ ਜਾਣਿਆ ਜਾਦਾ ਸੀ। 325 ਵਿੱਚ ਸਿੰਕਦਰ ਮਹਾਨ ਨੇ ਚਨਾਬ ਅਤੇ ਸਤਲੁਜ ਦਰਿਆਵਾਂ ਦੇ ਮੇਲ ਵਾਲੇ ਥਾਂ ਉੱਤੇ ਐਲਗਜੈਂਡਰੀਆ (ਹੁਣ ਉਚ) ਕਹਿੰਦੇ ਹਨ) ਨਾਂ ਦੇ ਸ਼ਹੈਰ ਦਾ ਮੁੱਢ ਬੰਨਿਆ।